ਆਸ਼ਾ ਭੋਂਸਲੇ ਦਾ ਅੰਤਿਮ ਸੰਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ
1 min read

ਆਸ਼ਾ ਭੋਂਸਲੇ ਦਾ ਅੰਤਿਮ ਸੰਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ

ਗਾਇਕਾ ਆਸ਼ਾ ਭੋਂਸਲੇ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦਾ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 92 ਸਾਲ ਦੀ ਸੀ।

ਆਸ਼ਾ ਨੂੰ ਕਈ ਡਾਕਟਰੀ ਸਮੱਸਿਆਵਾਂ ਕਾਰਨ ਸ਼ਨੀਵਾਰ ਰਾਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ, ਭਾਵ ਉਨ੍ਹਾਂ ਦੀ ਮੌਤ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਹੋਈ।