ਲੁਧਿਆਣਾ: ਪੰਜਾਬ ‘ਤੇ ਚੰਡੀਗੜ੍ਹ ‘ਚ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਐਨਾ ਗਰਮ ਹੈ ਕੀ ਲੋਕਾਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਉੱਤੋਂ ਦੀ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਮੰਗਲਵਾਰ (21 ਤੋਂ 24 ਅਪ੍ਰੈਲ) ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੀਲੀ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ ‘ਤੇ ਰਾਤਾਂ ਵੀ ਗਰਮ ਰਹਿਣਗੀਆਂ।21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਹੈ, ਜਿਸ ਵਿੱਚੋਂ ਸਭ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਵੱਖ-ਵੱਖ ਥਾਵਾਂ ‘ਤੇ ਹੀਟਵੇਵ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਸਵੇਰੇ ਸੂਰਜ ਦੀ ਰੌਸ਼ਨੀ ਸਭ ਤੋਂ ਤੇਜ਼ ਹੋਵੇਗੀ, ਗਰਮੀ ਦੀ ਲਹਿਰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਸਿਖਰ ‘ਤੇ ਹੋਵੇਗੀ।
